ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਪਹੁੰਚ ਕੇ ਅਹੁਦੇਦਾਰਾਂ ਨਾਲ ਕੀਤੀ ਮੁਲਾਕਾਤ, ਨਵੀਨੀਕਰਨ ਲਈ ਸਹਾਇਤਾ ਦਾ ਦਿੱਤਾ ਭਰੋਸਾ
✍🏻ਸਤਿਅਮ ਸਫ਼ਰੀ, ਰਿਪੋਰਟਰ, ਪੀਟੀਐਨ
ਜਲੰਧਰ। ਪੀਟੀਐਨ ਨਿਊਜ਼
📰:-ਜਲੰਧਰ, 13 ਸਤੰਬਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚੇ, ਜਿੱਥੇ ਕਲੱਬ ਦੀ ਗਵਰਨਿੰਗ ਕੌਂਸਲ ਅਤੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਸੀਨੀਅਰ ਮੀਤ ਪ੍ਰਧਾਨ ਰਜੇਸ਼ ਥਾਪਾ, ਮੀਤ ਪ੍ਰਧਾਨ ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਮਨਦੀਪ ਸ਼ਰਮਾ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਜਨਰਲ ਮੈਨੇਜਰ ਜਤਿੰਦਰਪਾਲ ਸਿੰਘ, ਨਵੀਨ ਸ਼ਰਮਾ ਸਮੇਤ ਹੋਰ ਮੈਂਬਰਾਂ ਨੇ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ।
ਕਲੱਬ ਦੇ ਅਹੁਦੇਦਾਰਾਂ ਨੇ ਇਸ ਮੌਕੇ ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਪ੍ਰੈੱਸ ਕਲੱਬ ਨੂੰ ਪਹਿਲਾਂ ਦਿੱਤੀ ਗਈ ਵਿੱਤੀ ਸਹਾਇਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕਲੱਬ ਦੀਆਂ ਮੌਜੂਦਾ ਲੋੜਾਂ, ਸਹੂਲਤਾਂ ਅਤੇ ਨਵੀਨੀਕਰਨ ਦੇ ਕੰਮਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਪੱਤਰਕਾਰ ਭਾਈਚਾਰੇ ਨਾਲ ਜੁੜੀ ਇੱਕ ਅਹਿਮ ਸੰਸਥਾ ਹੈ। ਪੱਤਰਕਾਰਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਲੱਬ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਲੈਂਦਿਆਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਨੂੰ ਲੋੜ ਅਨੁਸਾਰ ਵਿੱਤੀ ਸਹਾਇਤਾ ਦੇਣ ਦਾ ਯਤਨ ਕੀਤਾ ਜਾਵੇਗਾ। ਇਸ ਨਾਲ ਕਲੱਬ ਦੀ ਮੁਰੰਮਤ ਅਤੇ ਨਵੀਨੀਕਰਨ ਨਾਲ ਸਬੰਧਤ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।
ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਸਹਿਯੋਗ ਨਾਲ ਕਲੱਬ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।
ਇਸ ਮੌਕੇ ਕੁਲਜੀਤ ਸਿੰਘ ਥਿੰਦ, ਦਲੀਪ ਸਲਵਾਨ, ਰਮੇਸ਼ ਗਾਬਾ, ਵਸ਼ਿਸ਼ਟ ਨਰਾਇਣ, ਸ਼ਾਮ ਸੁੰਦਰ ਸਿੰਗਲਾ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਮੌਜੂਦ ਰਹੇ।
Author: Satyamm safri
“पंजाब की हर धड़कन की खबर, सबसे पहले और सबसे सच।”📰🔥












